Amrit Vele Da Hukamnama Sri Darbar Sahib, Amritsar, Date 03-11-2025 Ang 654 🙏 🙏 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ 🙏🙏 ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ । (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂ...