Mukhwak Ang 847, Dt. 18-09-2026
Amrit wele da
Sachkhand Shri Harmandar Sahib Amritsar,
Mukhwak Ang 847, Dt. 18-09-2026
🙏🙏
🙏🙏
ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲ ਗਾਵਾ ॥੧॥
ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥
ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥ ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥ ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥ ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥ ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥
ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ ਤੁਮ੍ਹ੍ਹ ਬੂੰਦ ਤ੍ਰਿਪਤਉ ਮੁਖਿ ਪਰੈ ॥ ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥ ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥
ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥ ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥ ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥ ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥ ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥ ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥
🙏🙏
ਪੰਜਾਬੀ ਅਰ:
ਰਾਗ ਬਿਲਾਵਲੁ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ) ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
ਹੇ ਸਹੇਲੀਏ! ਆਓ (ਰਲ ਕੇ ਬੈਠੀਏ) ਹੇ ਸਹੇਲੀਏ! ਆਓ ਪ੍ਰਭੂ ਦੀ ਰਜ਼ਾ ਵਿਚ ਤੁਰੀਏ, ਅਤੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵੀਏ ।
ਹੇ ਸਹੇਲੀਏ! (ਆਪਣੇ ਅੰਦਰੋਂ) ਅਹੰਕਾਰ ਦੂਰ ਕਰ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਸ਼ਾਇਦ (ਇਸ ਤਰ੍ਹਾਂ) ਅਸੀਂ ਆਪਣੇ ਪ੍ਰੀਤਮ ਪ੍ਰਭੂ-ਪਤੀ ਨੂੰ ਚੰਗੀਆਂ ਲੱਗ ਸਕੀਏ ।
ਹੇ ਸਹੇਲੀਏ! (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਮੋਹ ਦੂਰ ਕਰ, ਮਾਇਆ ਦੇ ਪਿਆਰ ਵਾਲਾ ਵਿਕਾਰ ਦੂਰ ਕਰ, ਸਿਰਫ਼ ਨਿਰਲੇਪ ਪ੍ਰਭੂ ਦੀ ਸਰਨ ਪਈ ਰਹੁ ।
ਸਾਰੇ ਪਾਪਾਂ ਦੇ ਨਾਸ ਕਰਨ ਵਾਲੇ ਦਇਆ ਦੇ ਸੋਮੇ ਪ੍ਰੀਤਮ ਪ੍ਰਭੂ ਦੇ ਚਰਨਾਂ ਦੀ ਓਟ ਪਕੜੀ ਰੱਖ ।
ਹੇ ਸਹੇਲੀਏ! (ਮੇਰੇ ਉੱਤੇ ਭੀ) ਮਿਹਰ ਕਰ, ਮੈਂ (ਪ੍ਰਭੂ ਦੇ) ਦਾਸਾਂ ਦੀ ਦਾਸੀ ਬਣ ਕੇ (ਸਿਫ਼ਤਿ-ਸਾਲਾਹ ਵਲੋਂ) ਉਪਰਾਮਤਾ ਛੱਡ ਕੇ ਮੁੜ ਹੋਰ ਹੋਰ ਪਾਸੇ ਨਾਹ ਭਟਕਦਾ ਫਿਰਾਂ ।
ਨਾਨਕ ਬੇਨਤੀ ਕਰਦਾ ਹੈ- (ਤੂੰ ਮਿਹਰ ਕਰੇਂ), ਤਦੋਂ ਹੀ ਮੈਂ (ਭੀ) ਸਿਫ਼ਤਿ-ਸਾਲਾਹ ਦਾ ਗੀਤ ਗਾ ਸਕਾਂਗਾ ॥੧॥
ਹੇ ਭਾਈ! ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਜੀਵਨ ਵਾਸਤੇ ਸਹਾਰਾ ਹੈ ਜਿਵੇਂ ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ,
(ਕਿਉਂਕਿ) ਉਹ ਮਨ ਨੂੰ ਫਸਾਣ ਵਾਲੀ ਸੁੰਦਰੀ ਮਾਇਆ ਕਈ ਤਰੀਕਿਆਂ ਨਾਲ (ਜੀਵਾਂ ਨੂੰ) ਤਾੜਦੀ ਰਹਿੰਦੀ ਹੈ (ਤੇ ਆਪਣੇ ਮੋਹ ਵਿਚ ਅੰਨ੍ਹਾ ਕਰ ਲੈਂਦੀ ਹੈ) ।
ਹੇ ਭਾਈ! ਕਈ ਰੰਗਾਂ ਵਾਲੀ ਅਤੇ ਮਨ ਨੂੰ ਮੋਹਣ ਵਾਲੀ ਚੰਚਲ ਮਾਇਆ (ਜੀਵਾਂ ਨੂੰ) ਅਨੇਕਾਂ ਨਖ਼ਰੇ ਵਿਖਾਂਦੀ ਰਹਿੰਦੀ ਹੈ ।
ਢੀਠ ਬਣ ਕੇ (ਭਾਵ, ਮੁੜ ਮੁੜ ਆਪਣੇ ਹਾਵ-ਭਾਵ ਵਿਖਾ ਕੇ, ਆਖ਼ਰ ਜੀਵਾਂ ਦੇ) ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ, (ਇਸ ਮੋਹਣੀ ਮਾਇਆ ਦੇ ਅਸਰ ਹੇਠ ਪਰਮਾਤਮਾ ਦਾ) ਨਾਮ ਜਪਿਆ ਨਹੀਂ ਜਾ ਸਕਦਾ ।
ਹੇ ਭਾਈ! ਗ੍ਰਿਹਸਤ ਵਿਚ (ਗ੍ਰਿਹਸਤੀਆਂ ਨੂੰ) ਜੰਗਲਾਂ ਵਿਚ (ਤਿਆਗੀਆਂ ਨੂੰ), ਤੀਰਥਾਂ ਦੇ ਕੰਢੇ (ਤੀਰਥ-ਇਸ਼ਨਾਨੀਆਂ ਨੂੰ), ਵਰਤ (ਰੱਖਣ ਵਾਲਿਆਂ ਨੂੰ) ਦੇਵ-ਪੂਜਾ (ਕਰਨ ਵਾਲਿਆਂ ਨੂੰ), ਰਾਹਾਂ ਵਿਚ, ਪੱਤਣਾਂ ਤੇ (ਹਰ ਥਾਂ ਇਹ ਮਾਇਆ ਆਪਣੀ) ਤਾੜ ਵਿਚ ਰੱਖਦੀ ਹੈ ।
ਨਾਨਕ ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ (ਇਸ ਮਾਇਆ ਦੀ ਤੱਕ ਤੋਂ ਬਚਣ ਲਈ) ਮੈਨੂੰ ਆਪਣਾ ਨਾਮ (ਦਾ ਸਹਾਰਾ ਦੇਈ ਰੱਖ, ਜਿਵੇਂ) ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ ॥੨॥
ਹੇ ਪਿਆਰੇ ਖਸਮ-ਪ੍ਰਭੂ! ਜਿਵੇਂ ਹੋ ਸਕੇ, (ਇਸ ਮੋਹਣੀ ਮਾਇਆ ਦੇ ਪੰਜੇ ਤੋਂ) ਮੈਨੂੰ ਨਿਮਾਣੇ ਨੂੰ (ਬਚਾ ਕੇ) ਰੱਖ ।
ਮੇਰੇ ਅੰਦਰ ਕੋਈ ਸਿਆਣਪ ਨਹੀਂ ਕਿ ਮੈਂ (ਕੁਝ) ਮੂੰਹੋਂ ਆਖ ਕੇ ਤੈਨੂੰ ਪ੍ਰਸੰਨ ਕਰ ਸਕਾਂ ।
ਹੇ ਪਿਆਰੇ ਨਾਥ! ਮੈਂ ਚਤੁਰ ਨਹੀਂ, ਮੈਂ ਚੰਗੀ ਮਾਨਸਕ ਘਾੜਤ ਵਾਲੀ ਨਹੀਂ, ਮੈਂ ਸਿਆਣੀ ਨਹੀਂ, ਮੈਂ ਚੰਗੀ ਸੂਝ ਵਾਲੀ ਨਹੀਂ, ਮੈਂ ਗੁਣ-ਹੀਨ ਵਿਚ (ਕੋਈ ਭੀ) ਗੁਣ ਨਹੀਂ ।
ਨਾਹ ਮੇਰਾ ਸੋਹਣਾ ਰੂਪ ਹੈ, ਨਾਹ (ਮੇਰੇ ਅੰਦਰ ਚੰਗੇ ਗੁਣਾਂ ਵਾਲੀ) ਸੁਗੰਧੀ ਹੈ ਨਾਹ ਮੇਰੇ ਬਾਂਕੇ ਨੈਣ ਹਨ-ਜਿੱਥੇ ਤੇਰੀ ਰਜ਼ਾ ਹੈ ਉਥੇ ਹੀ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾ ਲੈ ।
ਹੇ ਤਰਸ ਦੇ ਮਾਲਕ ਪ੍ਰਭੂ! (ਤੂੰ ਐਸਾ ਹੈਂ) ਜਿਸ ਦੀ ਸਾਰੇ ਜੀਵ ਜੈ ਜੈਕਾਰ ਉਚਾਰਦੇ ਹਨ । ਤੂੰ ਕਿਹੋ ਜਿਹਾ ਹੈਂ-ਕਿਸੇ ਨੇ ਭੀ ਇਹ ਭੇਤ ਨਹੀਂ ਸਮਝਿਆ ।
ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! (ਮੈਂ ਤੇਰਾ) ਸੇਵਕ ਹਾਂ (ਮੈਨੂੰ ਆਪਣੀ) ਸੇਵਾ-ਭਗਤੀ (ਬਖ਼ਸ਼) ਜਿਵੇਂ ਹੋ ਸਕੇ, ਤਿਵੇਂ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾਈ ਰੱਖ ॥੩॥
ਹੇ ਪ੍ਰਭੂ! ਮੈਂ ਮੱਛੀ (ਵਾਸਤੇ) ਤੂੰ (ਤੇਰਾ ਨਾਮ) ਪਾਣੀ ਹੈ, ਤੈਥੋਂ ਬਿਨਾ (ਤੇਰੀ ਯਾਦ ਤੋਂ ਬਿਨਾ) ਮੇਰਾ ਜੀਊਣ ਨਹੀਂ ਹੋ ਸਕਦਾ ।
ਹੇ ਪ੍ਰਭੂ! ਮੈਂ ਪਪੀਹੇ (ਵਾਸਤੇ) ਤੂੰ (ਤੇਰਾ ਨਾਮ) ਵਰਖਾ ਦੀ ਬੂੰਦ ਹੈ, ਮੈਨੂੰ (ਤਦੋਂ) ਸ਼ਾਂਤੀ ਆਉਂਦੀ ਹੈ (ਜਦੋਂ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ ।
(ਜਿਵੇਂ ਵਰਖਾ ਦੀ ਬੂੰਦ ਪਪੀਹੇ ਦੇ ਮੂੰਹ ਵਿਚ ਪੈਂਦੀ ਹੈ ਤਾਂ ਉਹ ਬੂੰਦ ਉਸ ਦੀ ਪਿਆਸ ਦੂਰ ਕਰ ਦੇਂਦੀ ਹੈ, ਤਿਵੇਂ ਜਦੋਂ ਤੇਰਾ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ ਤਾਂ ਉਹ (ਮੇਰੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦੀ ਹੈ ।
ਹੇ ਮੇਰੀ ਜਿੰਦ ਦੇ ਮਾਲਕ! ਹੇ ਮੇਰੇ ਹਿਰਦੇ ਦੇ ਸਾਈਂ! ਹੇ ਮੇਰੇ ਪ੍ਰਾਣਾਂ ਦੇ ਨਾਥ! ਹੇ ਪਿਆਰੇ! ਪਿਆਰ-ਭਰੇ ਕੌਤਕ ਕਰ ਕੇ ਤੂੰ ਸਾਰੀ ਸ੍ਰਿਸ਼ਟੀ ਵਿਚ (ਵੱਸ ਰਿਹਾ ਹੈਂ । ਹੇ ਪਿਆਰੇ! ਮੈਨੂੰ) ਮਿਲ, (ਤਾਕਿ) ਮੇਰੀ ਉੱਚੀ ਆਤਮਕ ਅਵਸਥਾ ਬਣ ਸਕੇ ।
ਹੇ ਪ੍ਰਭੂ! ਜਿਵੇਂ ਚਕਵੀ ਆਸ ਬਣਾਈ ਰੱਖਦੀ ਹੈ ਕਿ ਦਿਨ ਚੜ੍ਹ ਰਿਹਾ ਹੈ, ਤਿਵੇਂ ਮੈਂ ਭੀ (ਤੇਰਾ ਮਿਲਾਪ ਹੀ) ਚਿਤਾਰਦੀ ਰਹਿੰਦੀ ਹਾਂ (ਤੇ, ਆਖਦੀ ਰਹਿੰਦੀ ਹਾਂ-) ਹੇ ਹਨੇਰੇ! (ਮਾਇਆ ਦੇ ਮੋਹ ਦੇ ਹਨੇਰੇ! ਮੇਰੇ ਅੰਦਰੋਂ) ਦੂਰ ਹੋ ਜਾ ।
ਨਾਨਕ ਬੇਨਤੀ ਕਰਦਾ ਹੈ-ਹੇ ਪਿਆਰੇ (ਮੈਨੂੰ ਆਪਣੇ) ਨਾਲ ਮਿਲਾ ਲੈ, (ਮੈਂ) ਮੱਛੀ ਨੂੰ (ਤੇਰਾ ਨਾਮ-) ਪਾਣੀ ਭੁੱਲ ਨਹੀਂ ਸਕਦਾ ॥੪॥
ਹੇ ਸਹੇਲੀਏ! (ਮੇਰੇ ਹਿਰਦੇ-) ਘਰ ਵਿਚ ਮੇਰਾ (ਪ੍ਰਭੂ) ਪਤੀ ਆ ਵੱਸਿਆ ਹੈ, ਮੇਰੇ ਭਾਗ ਜਾਗ ਪਏ ਹਨ ।
(ਮੇਰੇ ਇਸ ਸਰੀਰ-ਘਰ ਦੇ) ਦਰਵਾਜ਼ੇ (ਸਾਰੇ ਗਿਆਨ-ਇੰਦ੍ਰੇ) ਸੋਹਣੇ ਬਣ ਗਏ ਹਨ (ਭਾਵ, ਹੁਣ ਇਹ ਗਿਆਨ-ਇੰਦ੍ਰੇ ਵਿਕਾਰਾਂ ਵਲ ਖਿੱਚ ਨਹੀਂ ਪਾਂਦੇ, ਮੇਰਾ) ਸਾਰਾ ਹਿਰਦੇ-ਜੂਹ ਆਤਮਕ ਜੀਵਨ ਵਾਲਾ ਹੋ ਗਿਆ ਹੈ ।
ਹੇ ਸਹੇਲੀਏ! ਆਤਮਕ ਜੀਵਨ ਨਾਲ ਭਰਪੂਰ ਅਤੇ ਸੁਖਾਂ ਦੀ ਦਾਤ ਦੇਣ ਵਾਲਾ ਮਾਲਕ-ਪ੍ਰਭੂ (ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈ, ਜਿਸ ਦਾ ਸਦਕਾ ਮੇਰੇ ਅੰਦਰ) ਆਨੰਦ ਬਣ ਗਏ ਹਨ, ਖ਼ੁਸ਼ੀਆਂ ਹੋ ਗਈਆਂ ਹਨ, ਬਹੁਤ ਸੁਆਦ ਬਣ ਗਿਆ ਹੈ ।
ਹੇ ਸਹੇਲੀਏ! ਮੇਰਾ ਖਸਮ-ਪ੍ਰਭੂ ਹਰ ਵੇਲੇ ਨਵਾਂ ਹੈ ਜੁਆਨ ਹੈ (ਭਾਵ, ਉਸ ਦਾ ਪਿਆਰ ਕਦੇ ਕਮਜ਼ੋਰ ਨਹੀਂ ਪੈਂਦਾ) । ਮੈਂ (ਆਪਣੀ) ਜੀਭ ਨਾਲ (ਉਸ ਦੇ) ਕਿਹੜੇ ਕਿਹੜੇ ਗੁਣ ਦੱਸਾਂ?
(ਹੇ ਸਹੇਲੀਏ! ਖਸਮ-ਪ੍ਰਭੂ ਦੇ ਮੇਰੇ ਹਿਰਦੇ ਵਿਚ ਆ ਵੱਸਣ ਨਾਲ) ਮੇਰੀ ਹਿਰਦਾ-ਸੇਜ ਸਜ ਗਈ ਹੈ, (ਉਸ ਪ੍ਰਭੂ-ਪਤੀ ਦਾ) ਦਰਸਨ ਕਰ ਕੇ ਮੈਂ ਮਸਤ ਹੋ ਰਹੀ ਹਾਂ (ਉਸ ਨੇ ਮੇਰੇ ਅੰਦਰੋਂ) ਹਰੇਕ ਸਹਿਮ ਤੇ ਦੁੱਖ ਦੂਰ ਕਰ ਦਿੱਤਾ ਹੈ ।
ਨਾਨਕ ਬੇਨਤੀ ਕਰਦਾ ਹੈ-ਮੈਨੂੰ ਬੇਅੰਤ ਮਾਲਕ-ਪ੍ਰਭੂ ਮਿਲ ਪਿਆ ਹੈ, ਮੇਰੀ ਹਰੇਕ ਆਸ ਪੂਰੀ ਹੋ ਗਈ ਹੈ ॥੫॥੧॥੩॥
🙏🙏
बिलावलु महला ५ छंत
ੴ सतिगुर प्रसादि ॥
सखी आउ सखी वसि आउ सखी असी पिर का मंगलु गावह ॥ तजि मानु सखी तजि मानु सखी मतु आपणे प्रीतम भावह ॥ तजि मानु मोहु बिकारु दूजा सेवि एकु निरंजनो ॥ लगु चरण सरण दइआल प्रीतम सगल दुरत बिखंडनो ॥ होइ दास दासी तजि उदासी बहुड़ि बिधी न धावा ॥ नानकु पइअ्मपै करहु किरपा तामि मंगलु गावा ॥१॥
अम्रितु प्रिअ का नामु मै अंधुले टोहनी ॥ ओह जोहै बहु परकार सुंदरि मोहनी ॥ मोहनी महा बचित्रि चंचलि अनिक भाव दिखावए ॥ होइ ढीठ मीठी मनहि लागै नामु लैण न आवए ॥ ग्रिह बनहि तीरै बरत पूजा बाट घाटै जोहनी ॥ नानकु पइअ्मपै दइआ धारहु मै नामु अंधुले टोहनी ॥२॥
मोहि अनाथ प्रिअ नाथ जिउ जानहु तिउ रखहु ॥ चतुराई मोहि नाहि रीझावउ कहि मुखहु ॥ नह चतुरि सुघरि सुजान बेती मोहि निरगुनि गुनु नही ॥ नह रूप धूप न नैण बंके जह भावै तह रखु तुही ॥ जै जै जइअ्मपहि सगल जा कउ करुणापति गति किनि लखहु ॥ नानकु पइअ्मपै सेव सेवकु जिउ जानहु तिउ मोहि रखहु ॥३॥
मोहि मछुली तुम नीर तुझ बिनु किउ सरै ॥ मोहि चात्रिक तुम्ह बूंद त्रिपतउ मुखि परै ॥ मुखि परै हरै पिआस मेरी जीअ हीआ प्रानपते ॥ लाडिले लाड लडाइ सभ महि मिलु हमारी होइ गते ॥ चीति चितवउ मिटु अंधारे जिउ आस चकवी दिनु चरै ॥ नानकु पइअ्मपै प्रिअ संगि मेली मछुली नीरु न वीसरै ॥४॥
धनि धंनि हमारे भाग घरि आइआ पिरु मेरा ॥ सोहे बंक दुआर सगला बनु हरा ॥ हर हरा सुआमी सुखह गामी अनद मंगल रसु घणा ॥ नवल नवतन नाहु बाला कवन रसना गुन भणा ॥ मेरी सेज सोही देखि मोही सगल सहसा दुखु हरा ॥ नानकु पइअ्मपै मेरी आस पूरी मिले सुआमी अपर्मपरा ॥५॥१॥३॥
🙏🙏
हिंदी अर्थ:
बिलावलु महला ५ छंत
ੴ सतिगुर प्रसादि ॥
हे सखी ! आओ, निष्ठापूर्वक आओ, हम सब मिलकर प्रभु का मंगलगान करें।
हे सखी ! अपने अभिमान को त्याग दो, शायद इस तरह प्रियतम को भा जाएँ।
अपना अहंकार, मोह एवं विकारों को त्यागकर पावन रूप ईश्वर की उपासना करो।
उस दयालु प्रेियतम के चरणों की शरण में लग जाओ, वह सब पाप नाश करने वाला है।
अपनी उदासी को तजकर प्रभु के दासों की दासी बन जाओ, फिर तुझे दोबारा भटकना नहीं पड़ेगा।
नानक विनय करते हैं कि हे परमेश्वर ! ऐसी कृपा करो कि तेरा स्तुतिगान करते रहें ॥ १ ॥
मेरे प्रिय का अमृत नाम अन्धे के लिए छड़ी के सामान है।
सूंदर मोहिनी अनेक प्रकार से जीव को आकर्षित करने का प्रयास करती है।
यह मोहिनी बड़ी विचित्र एवं चंचल है और जीवों को अनेक नखरे दिखाती है।
यह ढीठ बनकर मन को मीठी लगने लगती है, इसी वजह से जीव को परमात्मा का नाम स्मरण नहीं होता।
यह घर, वन, तट, व्रत-पूजा करते वक्त, राह-घाट हर जगह छलती रहती है।
नानक विनय करते हैं हे परमात्मा ! दया करो; तेरा नाम ही मुझ अन्धे के लिए छड़ी समान है॥ २॥
हे प्रिय नाथ ! तुझे उपयुक्त लगे, वैसे ही मुझ अनाथ की रक्षा करो।
कोई चतुराई नहीं जानती कि अपने मुंह से कुछ कहकर तुझे प्रसन्न कर सकूं।
मैं चतुर, सुघड़, समझदार एवं बुद्धिमान भी नहीं। में निर्गुण हूँ और मुझ में कोई गुण नहीं।
न मेरा रूप, सौन्दर्य है और न ही सुन्दर नयन हैं। जैसे तुझे ठीक लगता है, वैसे ही मुझे रखो।
हे करुणापति ! सारे लोग तेरी जय-जयकार करते रहते है और तेरी गति कोई नहीं जानता।
नानक विनय करते हैं कि हे प्रभु ! मैं तेरा सेवक हूँ, मुझे अपनी सेवा का अवसर दीजिए, जैसे तुझे उपयुक्त लगे, वैसे ही मेरी रक्षा करो।॥ ३॥
हे प्रभु में मछली हूँ और तू पानी है, तेरे बिना मेरा गुजारा कैसे हो सकता है?
मैं पपीहा हूँ और तू स्वाति- बूंद है। में तभी तृप्त होता हूँ जब यह बूंद मेरे मुँह में पड़ती है।
यह बूंद मुँह में पड़ने से मेरी प्यास बुझा देती है। हे प्राणपति ! तू मेरी जिन्दगी और हृदय है।
हे लाडले ! तेरे लाड लडाने से हमारी गति हो जाती है।
जैसे चकवी को आशा होती है कि दिन उदय होगा, वैसे ही में चित्त में तुझे याद करती रहती हूँ कि मेरा अज्ञान रूपी अंधेरा मिट जाए।
नानक विनय करते हैं कि मुझे प्रभु ने अपने साथ मिला लिया है और मछली के समान परमात्मा रूपी जल को नहीं भूलती ॥ ४॥
मेरा भाग्य अच्छा है कि प्रभु मेरे घर में आ गया है।
मेरे घर के द्वार सुन्दर हो गए हैं और सारा बाग हरा-भरा हो गया है।
सुख देने वाले स्वामी ने मेरा जीवन खुशहाल कर दिया है। अब मन में बड़ा आनंद, खुशियाँ एवं स्वाद बना रहता है।
मेरा सुकुमार पति सदैव नवीन एवं बड़ा सुन्दर है, फिर मैं अपनी जीभ से उसके कौन-से गुण बखान करूँ ?
मेरी सेज सुन्दर हो गई है और उसे देखकर मेरा सारा संशय एवं दुख समाप्त हो गया है।
नानक विनय करते हैं कि अपरंपार स्वामी के मिलन से मेरी आशा पूरी हो गई है॥ ५॥ १॥ ३॥
🙏🙏
English:
Bilaavalu mahalaa 5 chhantt
Ik-oamkkaari satigur prsaadi ||
Sakhee aau sakhee vasi aau sakhee asee pir kaa manggalu gaavah || Taji maanu sakhee taji maanu sakhee matu aapa(nn)e preetam bhaavah || Taji maanu mohu bikaaru doojaa sevi eku niranjjano || Lagu chara(nn) sara(nn) daiaal preetam sagal durat bikhanddano || Hoi daas daasee taji udaasee bahu(rr)i bidhee na dhaavaa || Naanaku paiamppai karahu kirapaa taami manggalu gaavaa ||1||
Ammmritu pria kaa naamu mai anddhule tohanee || Oh johai bahu parakaar sunddari mohanee || Mohanee mahaa bachitri chancchali anik bhaav dikhaavae || Hoi dheeth meethee manahi laagai naamu lai(nn) na aavae || Grih banahi teerai barat poojaa baat ghaatai johanee || Naanaku paiamppai daiaa dhaarahu mai naamu anddhule tohanee ||2||
Mohi anaath pria naath jiu jaanahu tiu rakhahu || Chaturaaee mohi naahi reejhaavau kahi mukhahu || Nah chaturi sughari sujaan betee mohi niraguni gunu nahee || Nah roop dhoop na nai(nn) bankke jah bhaavai tah rakhu tuhee || Jai jai jaiamppahi sagal jaa kau karu(nn)aapati gati kini lakhahu || Naanaku paiamppai sev sevaku jiu jaanahu tiu mohi rakhahu ||3||
Mohi machhulee tum neer tujh binu kiu sarai || Mohi chaatrik tumh boondd tripatau mukhi parai || Mukhi parai harai piaas meree jeea heeaa praanapate || Laadile laad ladaai sabh mahi milu hamaaree hoi gate || Cheeti chitavau mitu anddhaare jiu aas chakavee dinu charai || Naanaku paiamppai pria sanggi melee machhulee neeru na veesarai ||4||
Dhani dhanni hamaare bhaag ghari aaiaa piru meraa || Sohe bankk duaar sagalaa banu haraa || Har haraa suaamee sukhah gaamee anad manggal rasu gha(nn)aa || Naval navatan naahu baalaa kavan rasanaa gun bha(nn)aa || Meree sej sohee dekhi mohee sagal sahasaa dukhu haraa || Naanaku paiamppai meree aas pooree mile suaamee aparampparaa ||5||1||3||
🙏🙏
Eng meaning:
Bilaaval, Fifth Mehl, Chhant:
One Universal Creator God. By The Grace Of The True Guru:
Come, O my sisters, come, O my companions, and let us remain under the Lord's control. Let's sing the Songs of Bliss of our Husband Lord.
Renounce your pride, O my companions, renounce your egotistical pride, O my sisters, so that you may become pleasing to your Beloved.
Renounce pride, emotional attachment, corruption and duality, and serve the One Immaculate Lord.
Hold tight to the Sanctuary of the Feet of the Merciful Lord, your Beloved, the Destroyer of all sins.
Be the slave of His slaves, forsake sorrow and sadness, and do not bother with other devices.
Prays Nanak, O Lord, please bless me with Your Mercy, that I may sing Your songs of bliss. ||1||
The Ambrosial Naam, the Name of my Beloved, is like a cane to a blind man.
Maya seduces in so many ways, like a beautiful enticing woman.
This enticer is so incredibly beautiful and clever; she entices with countless suggestive gestures.
Maya is stubborn and persistent; she seems so sweet to the mind, and then he does not chant the Naam.
At home, in the forest, on the banks of sacred rivers, fasting, worshipping, on the roads and on the shore, she is spying.
Prays Nanak, please bless me with Your Kindness, Lord; I am blind, and Your Name is my cane. ||2||
I am helpless and masterless; You, O my Beloved, are my Lord and Master. As it pleases You, so do You protect me.
I have no wisdom or cleverness; what face should I put on to please You?
I am not clever, skillful or wise; I am worthless, without any virtue at all.
I have no beauty or pleasing smell, no beautiful eyes. As it pleases You, please preserve me, O Lord.
His victory is celebrated by all; how can I know the state of the Lord of Mercy?
Prays Nanak, I am the servant of Your servants; as it pleases You, please preserve me. ||3||
I am the fish, and You are the water; without You, what can I do?
I am the rainbird, and You are the rain-drop; when it falls into my mouth, I am satisfied.
When it falls into my mouth, my thirst is quenched; You are the Lord of my soul, my heart, my breath of life.
Touch me, and caress me, O Lord, You are in all; let me meet You, so that I may be emancipated.
In my consciousness I remember You, and the darkness is dispelled, like the chakvi duck, which longs to see the dawn.
Prays Nanak, O my Beloved, please unite me with Yourself; the fish never forgets the water. ||4||
Blessed, blessed is my destiny; my Husband Lord has come into my home.
The gate of my mansion is so beautiful, and all my gardens are so green and alive.
My peace-giving Lord and Master has rejuvenated me, and blessed me with great joy, bliss and love.
My Young Husband Lord is eternally young, and His body is forever youthful; what tongue can I use to chant His Glorious Praises?
My bed is beautiful; gazing upon Him, I am fascinated, and all my doubts and pains are dispelled.
Prays Nanak, my hopes are fulfilled; my Lord and Master is unlimited. ||5||1||3||
🙏🙏
लबाना जागृति सन्देश यूट्यूब देखने के लिये नीचे किल्क करें
👇
https://youtube.com/@labanajagrtisandeshajmer228?si=DV8ougFj9LacvAKN
🙏🙏
🙏🙏🙏🙏🙏
🙏
गद्दीनशीन महन्त सन्त बाबा सुखदेव सिंह साहिब जी
सम्पर्क:
महन्त सन्त सुखदेव सिंह जी
सम्पर्क करें 👇
मो. 9818126912
====/////=====
🙏🙏
सम्पादक का पता :
प्लाट नम्बर 2, पत्रकार कालोनी कोटडा,
अजमेर (राजस्था)
सम्पर्क : ई-मेल:
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇
किल्क करें 👇
https://www.dailymaruprahar.page/?m
अपने विचार नीचे कमेंट्स बाक्स में दें l




टिप्पणियाँ