Hukamnama Sri Darbar Sahib, Amritsar, Date 04-11-2025 Ang 588
  Amrit Vele Da  Hukamnama  Sri Darbar Sahib,  Amritsar,  Date 04-11-2025  Ang 588 🙏 🙏 ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ 🙏🙏 ਅਰਥ: ਸਲੋਕ ਮਃ ੩ ॥ ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ । ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫ...