Hukamnama Sri Darbar Sahib, Amritsar Sahib, Ang 891, 13-05-2025

Amrit vele da Hukamnama Sri Darbar Sahib, Amritsar Sahib, Ang 891, 13-05-2025 ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗੋੁਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥ 🙏🙏 ਅਰਥ: (ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ । (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ । (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ ॥੧॥ (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ...