HUKAMNAMA SRI DARBAR SAHIB. AMRITSAR, ANG 688, 15-06-2025

LABANA JAGRATI SANDESH AMRIT VELE DA HUKAMNAMA SRI DARBAR SAHIB AMRITSAR Ang 688 Date 15-06-2025 🙏🙏 🙏 AMRIT VELE DA HUKAMNAMA SRI DARBAR SAHIB. AMRITSAR, ANG 688, 15-06-2025 🙏🙏 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸ...