HUKAMNAMA SRI DARBAR AMRITSAR Ang 609 Date 19-06-2025

LABANA JAGRATI SANDESH AMRIT VELE DA HUKAMNAMA SRI DARBAR AMRITSAR Ang 609 Date 19-06-2025 🙏🙏 🙏 AMRIT VELE DA HUKAMNAMA SRI DARBAR SAHIB SRI AMRITSAR ANG 609, Date 19-06-2025 🙏🙏 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 🙏 ਅਰਥ: ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ...