Hukamnama Sachkhand Sri Harmandir Sahib Amritsar Ang 729, Date. 20-06-2025

Amrit Wele Da Hukamnama Sachkhand Sri Harmandir Sahib Amritsar Ang 729, Date. 20-06-2025 🙏 🙏 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 🙏🙏 ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸ...