संदेश

HUKAMNAMA SRI DARBAR SAHIB ANG 686 लेबल वाली पोस्ट दिखाई जा रही हैं

HUKAMNAMA ANG 686, Date: 11-06-2025

चित्र
LABANA JAGRATI SANDESH    AMRIT VELE DA  HUKAMNAMA  SRI DARBAR  SAHIB  AMRITSAR ANG 686,  Date: 11-06-2025 ਧਨਾਸਰੀ ਮਹਲਾ ੧ ॥  ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥  ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ 🙏🙏 ਪਦਅਰਥ:  ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨। 🙏🙏 ਅਰਥ: ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾ...