HUKAMNAMA SRIDARBAR SAHIB AMRITSAR Ang 666. Date 03-10-2025
LABANA JAGRATI SANDESH AMRIT VELE DA HUKAMNAMA SRI DARBAR SAHIB AMRITSAR Ang 666. Date 03-10-2025 🙏🙏 🙏 🙏 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 🙏 ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ...