Amrit vele da  Hukamnama  Sri Darbar Sahib,  Amritsar  Sahib  Ang 826,  Date 02-11-2025 🙏 ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥ 🙏🙏 बिलावलु महला ५ ॥ गोबिदु सिमरि होआ कलिआणु ॥ मिटी उपाधि भइआ सुखु साचा अंतरजामी सिमरिआ जाणु ॥१॥ रहाउ ॥ जिस के जीअ तिनि कीए सुखाले भगत जना कउ साचा ताणु ॥ दास अपुने की आपे राखी भै भंजन ऊपरि करते माणु ॥१॥ भई मित्राई मिटी बुराई द्रुसट दूत हरि काढे छाणि ॥ सूख सहज आनंद घनेरे नानक जीवै हरि गुणह वखाणि ॥२॥२६॥११२॥ 🙏🙏  ਅਰਥ : ਹੇ ਭਾਈ! ਗੋਬਿੰਦ ਦਾ ਨਾਮ ਸਿਮਰ ਕੇ (ਉਸ ਮਨੁੱਖ ਦੇ ਮਨ ਅੰਦਰ) ਸੁਖ ਹੀ ਸੁਖ ਬਣ ਗਿਆ, ਜਿਸ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ। ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ ॥੧॥ ਰਹਾਉ॥ ਹੇ ਭਾਈ! ਜਿਸ ਪ੍ਰਭ...